No Result
View All Result
Friday, May 8, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਖਰਾਬ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਪਾਣੀ ਦੇ ਕੁਨੈਕਸ਼ਨਾਂ ਦੀ ਕੀਤੀ ਜਾਵੇ ਜਾਂਚ : ਡਿਪਟੀ ਕਮਿਸ਼ਨਰ

admin by admin
in BREAKING, COVER STORY, National, POLITICS, PUNJAB
0
ਖਰਾਬ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਪਾਣੀ ਦੇ ਕੁਨੈਕਸ਼ਨਾਂ ਦੀ ਕੀਤੀ ਜਾਵੇ ਜਾਂਚ : ਡਿਪਟੀ ਕਮਿਸ਼ਨਰ
0
SHARES
0
VIEWS
Share on FacebookShare on Twitter

ਪਟਿਆਲਾ, 17 ਮਾਰਚ(ਪ੍ਰੈਸ ਕੀ ਤਾਕਤ): ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਗਰਮੀਆਂ ਦੇ ਮੌਸਮ ‘ਚ ਖਰਾਬ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਲੋਕਾਂ ਦਾ ਬਚਾਅ ਕਰਨ ਲਈ ਜ਼ਿਲ੍ਹਾ ਅਧਿਕਾਰੀਆਂ ਨੂੰ ਹੁਣੇ ਤੋਂ ਹੀ ਇਸ ਸਬੰਧੀ ਕੰਮ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ‘ਚ ਚੱਲ ਰਹੇ ਗ਼ੈਰ-ਮਨਜ਼ੂਰ ਸ਼ੁਦਾ ਪਾਣੀ ਦੇ ਕੁਨੈਕਸ਼ਨਾਂ ਨੂੰ ਜਲਦੀ ਤੋਂ ਜਲਦੀ ਨਿਯਮਤ ਕੀਤਾ ਜਾਵੇ ਤੇ ਪਾਣੀ ਅਤੇ ਸੀਵਰੇਜ ਦੀਆਂ ਲਾਈਨਾਂ ਦੀ ਜਾਂਚ ਕਰਨਾ ਵੀ ਯਕੀਨੀ ਬਣਾਇਆ ਜਾਵੇ ਕਿ ਤਾਂ ਜੋ ਖਰਾਬ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਨੂੰ ਰੋਕਿਆਂ ਜਾ ਸਕੇ।
ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਂਸਲਾਂ ਦੇ ਕਾਰਜ ਸਾਧਕ ਅਫ਼ਸਰਾਂ ਦੀ ਜ਼ਿੰਮੇਵਾਰੀ ਤੈਅ ਕਰਦਿਆਂ ਕਿਹਾ ਕਿ ਜੇਕਰ ਖਰਾਬ ਪਾਣੀ ਕਾਰਨ ਕਿਸੇ ਖੇਤਰ ‘ਚ ਡਾਇਰੀਆਂ ਜਾਂ ਹੋਰ ਬਿਮਾਰੀ  ਫੈਲਦੀ ਹੈ ਤਾਂ ਸਬੰਧਤ ਖੇਤਰ ਦਾ ਕਾਰਜ ਸਾਧਕ ਅਫ਼ਸਰ ਦੀ ਜ਼ਿੰਮੇਵਾਰੀ ਹੋਵੇਗੀ। ਉਨ੍ਹਾਂ ਕਿਹਾ ਕਿ ਹੁਣੇ ਤੋਂ ਹੀ ਅਧਿਕਾਰੀ ਇਸ ਸਬੰਧੀ ਕੰਮ ਕਰਨਾ ਸ਼ੁਰੂ ਕਰਨ ਤਾਂ ਜੋ ਗਰਮੀਆਂ ਦੇ ਮੌਸਮ ਦੌਰਾਨ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨਗਰ ਕੌਂਸਲਾਂ ਤੇ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਜ਼ਿਲ੍ਹੇ ‘ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈ ਰਹੇ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਪ੍ਰਾਪਰਟੀ ਟੈਕਸ ਕੁਲੈਕਸ਼ਨ, ਬਿਲਡਿੰਗ ਪਲਾਨ, ਵਾਟਰ ਸਪਲਾਈ ਅਤੇ ਸੀਵਰੇਜ, ਡੇਂਗੂ ਵੈਕਟਰ ਬੋਰਨ ਬਿਮਾਰੀਆਂ ਦੀ ਰੋਕਥਾਮ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਠੋਸ ਕੂੜਾ ਪ੍ਰਬੰਧਨ, ਵੈਸਟ ਟੂ ਵੈਲਥ ਸਬੰਧੀ ਹੋਏ ਕੰਮ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਣ ਅਧਿਕਾਰਤ ਕਲੋਨੀਆਂ ਨੂੰ ਰੈਗੂਲਰ ਕਰਨ ਲਈ ਸਰਕਾਰ ਵੱਲੋਂ ਬਣਾਏ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇ ਅਤੇ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਨਵੀਂ ਅਣ ਅਧਿਕਾਰਤ ਕਲੋਨੀ ਹੋਦ ਵਿੱਚ ਨਾ ਆਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਗੌਤਮ ਜੈਨ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਨਮਨ ਮਾਰਕੰਨ, ਐਕਸੀਅਨ ਜੇ.ਪੀ. ਸਿੰਘ ਸਮੇਤ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਂਸਲਾਂ ਦੇ ਕਾਰਜਸਾਧਕ ਅਫ਼ਸਰ ਮੌਜੂਦ ਸਨ।

Post Views: 142
Tags: (I) Particulars of its OrganizationAction Plan for PreventionAgri dept finds brown water 'fit'Bathinda Edition - The TribuneCAG's Audit Report No.7 of 2021CONTAMINATED DRINKING WATER TO RESIDENTS OFControl & Containment of AvianFunctions and Dutiesgovernment of punjab - TIET Online Portal for RecruitmentsHeavy Metals Contamination of Groundwater in Patiala DistrictPatialaPATIALA DISTRICT PUNJABPatiala: Six new cases reported from Rajpura Buffer zonePunjab Land Record Manualsoil test ordered - Times of IndiaValuing the SDGs for Localization in PatialaWater Quality Monitoring & Mitigation StrategyWater Supply and Sanitation H.O.Write a letter to the collector of your district complaining about
Previous Post

Mrs Chatterjee Vs Norway Twitter Review: Mrs Chatterjee ਵਿੱਚ ਚਮਕਦਾ ਅੰਦਾਜ਼ ਰਾਣੀ ਦਾ, ਬਾਲੀਵੁੱਡ ਦੇ ਸਭ ਤੋਂ ਸ਼ਕਤੀਸ਼ਾਲੀ ਮੂਵੀ

Next Post

ਸੰਤ ਅਤਰ ਸਿੰਘ ਜੀ ਮਸਤੂਆਣੇ ਵਾਲਿਆਂ ਦੇ 157ਵੇਂ ਜਨਮ-ਦਿਹਾੜੇ ਨੂੰ ਸਮਰਪਿਤ “ਸੰਤ ਸਮਾਗਮ”

Next Post
ਸੰਤ ਅਤਰ ਸਿੰਘ ਜੀ ਮਸਤੂਆਣੇ ਵਾਲਿਆਂ ਦੇ 157ਵੇਂ ਜਨਮ-ਦਿਹਾੜੇ ਨੂੰ ਸਮਰਪਿਤ “ਸੰਤ ਸਮਾਗਮ”

ਸੰਤ ਅਤਰ ਸਿੰਘ ਜੀ ਮਸਤੂਆਣੇ ਵਾਲਿਆਂ ਦੇ 157ਵੇਂ ਜਨਮ-ਦਿਹਾੜੇ ਨੂੰ ਸਮਰਪਿਤ "ਸੰਤ ਸਮਾਗਮ"

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800