ਨਵੀਂ ਦਿੱਲੀ, 22 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਦਿੱਲੀ ਨੂੰ ਦੁਨੀਆ ਦਾ ਸਭ ਤੋਂ ਹਰਿਆ-ਭਰਿਆ ਅਤੇ ਸਾਫ਼-ਸੁਥਰਾ ਸ਼ਹਿਰ ਬਣਾਉਣ ਲਈ ਰਾਸ਼ਟਰੀ ਰਾਜਧਾਨੀ ‘ਚ ਹਰਿਤ ਖੇਤਰ ਦਾ ਦਾਇਰਾ ਆਉਣ ਵਾਲੇ ਸਾਲਾਂ ‘ਚ ਮੌਜੂਦਾ 23 ਫ਼ੀਸਦੀ ਤੋਂ ਵਧਾ ਕੇ 25 ਫ਼ੀਸਦੀ ਕਰਨਾ ਹੋਵੇਗਾ। ਇੱਥੇ ਆਯੋਜਿਤ ਵਨ ਮਹਾਉਤਸਵ ‘ਚ ਕੇਜਰੀਵਾਲ ਨੇ ਕਿਹਾ ਕਿ ਇਸ ਸਾਲ ਪੂਰੀ ਦਿੱਲੀ ‘ਚ 1 ਕਰੋੜ ਤੋਂ ਵੱਧ ਬੂਟੇ ਲਾਏ ਜਾਣਗੇ।