Friday, September 4, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home PUNJAB

ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖਰੀਦਣ ਲਈ ਵਚਨਬੱਧ- ਘੀਚਾ

Subash Bharti by Subash Bharti
in PUNJAB
0
ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖਰੀਦਣ ਲਈ ਵਚਨਬੱਧ- ਘੀਚਾ

ਕੈਪਸ਼ਨ: ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਮਾਰਕਿਟ ਕਮੇਟੀ ਚੇਅਰਮੈਨ ਅਤੇ ਹੋਰ।

0
SHARES
0
VIEWS
Share on FacebookShare on Twitter

ਸੰਗਰੂਰ, 13 ਅਪ੍ਰੈਲ (ਸੁਭਾਸ਼ ਭਾਰਤੀ): ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 10 ਅਪ੍ਰੈਲ ਤੋਂ ਕਣਕ ਦੀ ਸਰਕਾਰੀ ਖਰੀਦ ਪ੍ਰਕਿਰਿਆ ਆਰੰਭ ਕਰ ਦਿੱਤੀ ਗਈ ਹੈ। ਹਲਕਾ ਸੰਗਰੂਰ ਦੀਆਂ ਸਮੁੱਚੀਆਂ ਮੰਡੀਆਂ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜਾਉਣ ਲਈ ਕੈਬਨਿਟ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਸਮੁੱਚੇ ਖਰੀਦ ਪ੍ਰਬੰਧਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ, ਤਾਂ ਜੋ ਕਿਸਾਨਾਂ ਨੂੰ ਮੰਡੀਆਂ ’ਚ ਕਿਸੇ ਕਿਸਮ ਦੀ ਦਰਪੇਸ਼ ਸਮੱਸਿਆ ਨਾ ਆਵੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਸ੍ਰੀ ਅਨਿਲ ਘੀਚਾ ਨੇ ਅੱਜ ਦਾਣਾ ਮੰਡੀ ਸੰਗਰੂਰ ਵਿਖੇ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਵੇਲੇ ਕੀਤਾ।
ਘੀਚਾ ਨੇ ਕਿਹਾ ਕਿ ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ। ਉਨਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿਚ ਪੂਰੀ ਤਰਾਂ ਸੁੱਕੀ ਤੇ ਸਾਫ਼-ਸੁਥਰੀ ਫ਼ਸਲ ਲੈ ਕੇ ਆਉਣ ਤਾਂ ਜੋ ਉਨਾਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ। ਉਨਾਂ ਮੌਕੇ ’ਤੇ ਸਬੰਧਤ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਸਮੂਚੀ ਖ਼ਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ ਨੂੰ ਕਿਸੇ ਤਰਾਂ ਦੀ ਸਮੱਸਿਆ ਨਾ ਆਉਣ ਦਿੱਤੀ ਜਾਵੇ। ਘੀਚਾ ਨੇ ਦੱਸਿਆ ਕਿ ਅਨਾਜ ਮੰਡੀਆਂ ਚ ਫ਼ਸਲ ਵੇਚਣ ਆਉਣ ਵਾਲੇ ਕਿਸਾਨਾਂ ਦੇ ਲਈ ਸ਼ੈਡ, ਪੀਣ ਦਾ ਪਾਣੀ ਅਤੇ ਰੋਸ਼ਨੀ, ਖਰੀਦ ਕੇਂਦਰਾਂ ਵਿੱਚ ਸਫਾਈ ਦੀ ਵਿਵਸਥਾ ਦੇ ਜ਼ਿਲਾ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਸ੍ਰੀ ਸਤੀਸ਼ ਕਾਂਸਲ ਡਾਇਰੈਕਟਰ ਪੰਜਾਬ ਇੰਨਫੋਟੈਕ, ਸੋਮਨਾਥ ਬਾਂਸਲ ਪ੍ਰਧਾਨ ਆੜਤੀਆਂ ਐਸੋਸੀਏਸ਼ਨ ਸੰਗਰੂਰ, ਨਰਿੰਦਰ ਨਿੰਦੀ, ਅਸ਼ੋਕ ਕੁਮਾਰ, ਜਸਪਾਲ ਸ਼ਰਮਾ ਪਾਲੀ ਸਮੂਹ ਸੀਨੀਅਰ ਕਾਂਗਰਸੀ ਆਗੂ ਵੀ ਹਾਜ਼ਰ ਸਨ।

ਜ਼ਿਲਾ ਸੰਗਰੂਰ ’ਚ ਖਰੀਦ ਏਜੰਸੀਆਂ ਵੱਲੋਂ 81 ਹਜ਼ਾਰ 565 ਮੀਟਰਕ ਟਨ ਕਣਕ ਦੀ ਖਰੀਦ ਹੋਈ-ਡਿਪਟੀ ਕਮਿਸ਼ਨਰ

ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਰਾਮਵੀਰ।

ਸੰਗਰੂਰ, 13 ਅਪ੍ਰੈਲ (ਸੁਭਾਸ਼ ਭਾਰਤੀ): ਜ਼ਿਲਾ ਸੰਗਰੂਰ ਦੀਆਂ ਮੰਡੀਆਂ ’ਚ ਕਣਕ ਦੀ ਖਰੀਦ ਨਿਰਵਿਘਨ ਚੱਲ ਰਹੀ ਹੈ ਅਤੇ 12 ਅਪ੍ਰੈਲ ਨੂੰ ਖਰੀਦ ਦੇ ਤੀਜ਼ੇ ਦਿਨ ਸ਼ਾਮ ਤੱਕ ਵੱਖ-ਵੱਖ ਮੰਡੀਆਂ ਵਿੱਚ 99 ਹਜ਼ਾਰ 301 ਮੀਟਰਕ ਟਨ ਕਣਕ ਆਈ ਹੈ ਜਿਸ ਵਿੱਚੋਂ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ 81 ਹਜ਼ਾਰ 565 ਮੀਟਰਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ।
ਇਸ ਸਬੰਧੀ ਹੋਰ ਵਿਸਥਾਪੂਰਵਕ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਦੱਸਿਆ ਕਿ ਪਨਗਰੇਨ ਵੱਲੋਂ 33 ਹਜਾਰ 270 ਮੀਟਰਕ ਟਨ, ਮਾਰਕਫੈੱਡ ਵੱਲੋਂ 20 ਹਜ਼ਾਰ 980 ਮੀਟਰਕ ਟਨ, ਪਨਸਪ ਵੱਲੋਂ 20 ਹਜਾਰ 120 ਮੀਟਰਕ ਟਨ ਅਤੇ ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 7 ਹਜਾਰ 225 ਮੀਟਰਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ। ਰਾਮਵੀਰ ਨੇ ਕਿਹਾ ਕਿ ਸਮੁੱਚੀ ਖਰੀਦ ਪ੍ਰਕਿਰਿਆਂ ਨੂੰ ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਨੇਪਰੇ ਚੜਾਉਣ ਲਈ ਸਮੂਹ ਖਰੀਦ ਏਜੰਸੀਆਂ ਅਤੇ ਖਰੀਦ ਪ੍ਰਬੰਧਾਂ ਨਾਲ ਜੁੜੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਤਾਂ ਜੋ ਕਿਸਾਨਾਂ ਨੂੰ ਮੰਡੀਆਂ ’ਚ ਕਿਸੇ ਵੀ ਦਰਪੇਸ਼ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨਾਂ ਸਮੂਹ ਕਿਸਾਨ ਭਰਾਵਾਂ ਸਮੇਤ ਮੰਡੀਆਂ ’ਚ ਆਉਣ ਵਾਲੇ ਆੜਤੀਆਂ, ਮਜ਼ਦੂਰਾਂ ਆਦਿ ਨੂੰ ਕੋਵਿਡ ਨਿਯਮਾਂ ਅਤੇ ਸਾਵਧਾਨੀਆਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਕਿਸਾਨਾਂ ਦੀ ਫਸਲ ਨੂੰ ਰਾਜ ਸਰਕਾਰ ਦੇ ਮਾਪਦੰਡਾਂ ਅਨੁਸਾਰ ਖਰੀਦ ਕਰਨ ਲਈ ਪੂਰੀ ਤਰਾਂ ਵਚਨਬੱਧ ਹੈ।

Post Views: 42
Previous Post

PUNJAB CM REJECTS KUNWAR VIJAY PRATAP’S PLEA FOR EARLY RETIREMENT, SAYS STATE NEEDS COMPETENT OFFICER’S SERVICES

Next Post

ACCUSED IN ASSAULT ON MINING OFFICER ARRESTED IN FEROZEPUR

Next Post
ACCUSED IN ASSAULT ON MINING OFFICER ARRESTED IN FEROZEPUR

ACCUSED IN ASSAULT ON MINING OFFICER ARRESTED IN FEROZEPUR

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800