No Result
View All Result
Monday, July 7, 2025
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪੰਜਾਬ ਨੂੰ ਖੇਡਾਂ ਵਿੱਚ ਮੁੜ ਮੋਹਰੀ ਸੂਬਾ ਬਣਾਵਾਂਗੇ: ਮੀਤ ਹੇਅਰ, ਖੇਡ ਮੰਤਰੀ ਨੇ ਜਰਖੜ ਪਿੰਡ ਦੀ ਖੇਡ ਖੇਤਰ ਨੂੰ ਦੇਣ ਦੀ ਕੀਤੀ ਸ਼ਲਾਘਾ

admin by admin
in BREAKING, CHANDIGARH, COVER STORY, National, POLITICS, PUNJAB, SPORTS
0
ਪੰਜਾਬ ਨੂੰ ਖੇਡਾਂ ਵਿੱਚ ਮੁੜ ਮੋਹਰੀ ਸੂਬਾ ਬਣਾਵਾਂਗੇ: ਮੀਤ ਹੇਅਰ, ਖੇਡ ਮੰਤਰੀ ਨੇ ਜਰਖੜ ਪਿੰਡ ਦੀ ਖੇਡ ਖੇਤਰ ਨੂੰ ਦੇਣ ਦੀ ਕੀਤੀ ਸ਼ਲਾਘਾ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ/ਜਰਖੜ (ਲੁਧਿਆਣਾ), 29 ਜਨਵਰੀ:-  ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।ਖੇਡ ਵਿਭਾਗ ਵੱਲੋਂ ਅਜਿਹੀ ਕਾਰਗਾਰ ਖੇਡ ਨੀਤੀ ਬਣਾਈ ਜਾ ਰਹੀ ਹੈ ਜਿਸ ਦੇ ਲੰਬੇ ਸਮੇਂ ਤੱਕ ਖੇਡ ਖੇਤਰ ਵਿੱਚ ਚੰਗੇ ਨਤੀਜੇ ਆਉਂਦੇ ਰਹਿਣਗੇ। ਇਹ ਗੱਲ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ 35ਵੀਆਂ ਜਰਖੜ ਖੇਡਾਂ ਦੇ ਆਖਰੀ ਦਿਨ ਜੇਤੂਆਂ ਨੂੰ ਇਨਾਮਾਂ ਦੀ ਵੰਡ ਉਪਰੰਤ ਸੰਬੋਧਨ ਕਰਦਿਆਂ ਕਹੀ।

ਮੀਤ ਹੇਅਰ ਨੇ ਜਰਖੜ ਖੇਡਾਂ ਦੇ ਪ੍ਰਬੰਧਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਖੇਡ ਪੱਖੀ ਮਾਹੌਲ ਸਦਕਾ ਹੀ ਪੰਜਾਬ ਦੀ ਖੇਡਾਂ ਦੇ ਖੇਤਰ ਵਿੱਚ ਪਛਾਣ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੇ ਹਰ ਪਿੰਡ-ਕਸਬੇ ਵਿੱਚ ਅਜਿਹੀ ਖੇਡਾਂ ਪ੍ਰਤੀ ਸਮਰਪਣ ਭਾਵਨਾ ਹੋਵੇ ਤਾਂ ਦੁਨੀਆ ਦੇ ਖੇਡ ਨਕਸ਼ੇ ਉਤੇ ਪੰਜਾਬ ਦਾ ਕੋਈ ਸਾਨੀ ਨਹੀਂ ਹੋਵੇਗਾ। ਉਨ੍ਹਾਂ ਜਰਖੜ ਖੇਡਾਂ ਦੇ ਪ੍ਰਬੰਧਕਾਂ ਨੂੰ ਉਨ੍ਹਾਂ ਦੀ ਹਰ ਮੱਦਦ ਦਾ ਵਿਸ਼ਵਾਸ ਦਿਵਾਇਆ ਅਤੇ ਕਿਹਾ ਕਿ ਖੇਡ ਸਕੀਮਾਂ ਵਿੱਚ ਜਰਖੜ ਨੂੰ ਤਰਜੀਹ ਦਿੱਤੀ ਜਾਵੇਗੀ ਤਾਂ ਜੋ ਇੱਥੋਂ ਹੋਰ ਕੌਮਾਂਤਰੀ ਖਿਡਾਰੀ ਨਿਕਲਣ।

ਖੇਡ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀ ਮੁੱਖ ਤਰਜੀਹ ਖੇਡਾਂ ਹਨ ਅਤੇ ਹਾਲ ਹੀ ਵਿੱਚ ਖੇਡਾਂ ਵਤਨ ਪੰਜਾਬ ਦੀਆਂ ਰਾਹੀ ਸੂਬੇ ਵਿੱਚ ਨਵਾਂ ਖੇਡ ਪੱਖੀ ਮਾਹੌਲ ਸਿਰਜਿਆ ਗਿਆ। ਮਾਹਿਰਾਂ ਦੀ ਕਮੇਟੀ ਨਵੀਂ ਖੇਡ ਨੀਤੀ ਬਣਾ ਰਹੀ ਹੈ ਜਿਸ ਵਿੱਚ ਖਿਡਾਰੀਆਂ ਦੇ ਮਾਣ-ਸਨਮਾਨ ਅਤੇ ਨੌਕਰੀਆਂ ਤੋਂ ਇਲਾਵਾ ਇਸ ਗੱਲ ਉੱਤੇ ਜ਼ੋਰ ਦਿੱਤਾ ਜਾਵੇਗਾ ਕਿ ਛੋਟੀ ਉਮਰ ਦੇ ਖਿਡਾਰੀਆਂ ਨੂੰ ਕਿਵੇਂ ਵੱਡੇ ਮੰਚ ਤੱਕ ਪਹੁੰਚਾਇਆ ਜਾਵੇ। ਉਨ੍ਹਾਂ ਕਿਹਾ ਕਿ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਵਜ਼ੀਫ਼ਾ ਸਕੀਮ ਸ਼ੁਰੂ ਕੀਤੀ ਗਈ ਹੈ।

ਇਸ ਮੌਕੇ ਖੇਡ ਮੰਤਰੀ ਨੇ ਹਾਕੀ ਦੀਆਂ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਕੀਤੀ ਅਤੇ ਕਬੱਡੀ ਖਿਡਾਰੀਆਂ ਨਾਲ ਜਾਣ ਪਛਾਣ ਕੀਤੀ। ਉਨ੍ਹਾਂ ਪ੍ਰਮੁੱਖ ਸਖਸ਼ੀਅਤਾਂ ਦਾ ਸਨਮਾਨ ਵੀ ਕੀਤਾ। ਪ੍ਰਬੰਧਕੀ ਕਮੇਟੀ ਵੱਲੋਂ ਖੇਡ ਮੰਤਰੀ ਮੀਤ ਹੇਅਰ ਦਾ ਸਨਮਾਨ ਕੀਤਾ ਗਿਆ। ਮੁੱਖ ਪ੍ਰਬੰਧਕ ਜਗਰੂਪ ਸਿੰਘ ਜਰਖੜ ਨੇ ਖੇਡ ਮੰਤਰੀ ਦਾ ਇੱਥੇ ਆਉਣ ਉੱਤੇ ਉਚੇਚਾ ਧੰਨਵਾਦ ਕੀਤਾ। ਇਸ ਮੌਕੇ ਵਿਧਾਇਕ ਹਰਦੀਪ ਸਿੰਘ ਮੁੰਡੀਆ ਵੀ ਹਾਜ਼ਰ ਸਨ।

Post Views: 144
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: 'Substandard' food at sports instituteGovernment to come up with new sports policyPunjab government will restore pristine glory of sportsPunjab Sports Minister lividWill make Punjab a hub of sportsWill make Punjab a hub of sports-Meet Hayer
Previous Post

ਇੰਪਰੂਵਮੈਂਟ ਟਰੱਸਟ ਨਾਭਾ ਦੇ ਨਵ ਨਿਯੁਕਤ ਚੇਅਰਮੈਨ ਸੁਰਿੰਦਰਪਾਲ ਸਰਮਾ ਕਨੇਡਾ ਤੋਂ ਪਰਤੇ

Next Post

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਵਿਖੇ ਮਾਡਰਨ ਵੈਂਡਿੰਗ ਜ਼ੋਨ ਦੇ ਚੱਲ ਰਹੇ ਨਿਰਮਾਣ ਕਾਰਜਾਂ ਦਾ ਮੁੜ ਜਾਇਜ਼ਾ; ਪ੍ਰਾਜੈਕਟ ਨੂੰ 31 ਮਾਰਚ ਤੋਂ ਪਹਿਲਾਂ ਮੁਕੰਮਲ ਕਰਨ ਦੇ ਦਿੱਤੇ ਆਦੇਸ਼

Next Post
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਵਿਖੇ ਮਾਡਰਨ ਵੈਂਡਿੰਗ ਜ਼ੋਨ ਦੇ ਚੱਲ ਰਹੇ ਨਿਰਮਾਣ ਕਾਰਜਾਂ ਦਾ ਮੁੜ ਜਾਇਜ਼ਾ; ਪ੍ਰਾਜੈਕਟ ਨੂੰ 31 ਮਾਰਚ ਤੋਂ ਪਹਿਲਾਂ ਮੁਕੰਮਲ ਕਰਨ ਦੇ ਦਿੱਤੇ ਆਦੇਸ਼

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਵਿਖੇ ਮਾਡਰਨ ਵੈਂਡਿੰਗ ਜ਼ੋਨ ਦੇ ਚੱਲ ਰਹੇ ਨਿਰਮਾਣ ਕਾਰਜਾਂ ਦਾ ਮੁੜ ਜਾਇਜ਼ਾ; ਪ੍ਰਾਜੈਕਟ ਨੂੰ 31 ਮਾਰਚ ਤੋਂ ਪਹਿਲਾਂ ਮੁਕੰਮਲ ਕਰਨ ਦੇ ਦਿੱਤੇ ਆਦੇਸ਼

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982

Welcome Back!

Login to your account below

Forgotten Password?

Retrieve your password

Please enter your username or email address to reset your password.

Log In