No Result
View All Result
Wednesday, June 3, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home HARYANA

ਮਾਲਕਾਨਾ ਹੱਕ ਮਿਲਣ ਨਾਲ ਝੁੱਗੀ ਝੌਂਪੜੀ ਵਾਲੇ 7700 ਪਰਿਵਾਰਾਂ ਦਾ ਆਪਣੇ ਘਰ ਦਾ ਸੁਪਨਾ ਹੋਵੇਗਾ ਸਾਕਾਰ: ਮੁੱਖ ਸਕੱਤਰ

admin by admin
in HARYANA, PUNJAB, WORLD
0
ਪੰਜਾਬ ਸਰਕਾਰ ਵਲੋਂ ਰਾਜ ਪੱਧਰ `ਤੇ ਵੱਖ-ਵੱਖ ਖੇਤਰਾਂ ਵਿੱਚ ਬਿਹਤਰੀਨ ਕੰਮ ਕਰਨ ਲਈ 45 ਸਖਸੀਅਤਾਂ ਦੀ ਸੂਚੀ ਜਾਰੀ
0
SHARES
0
VIEWS
Share on FacebookShare on Twitter

ਚੰਡੀਗੜ੍ਹ, 22 ਜੂਨ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਮੁੱਖ ਪ੍ਰੋਗਰਾਮ – ‘ਬਸੇਰਾ’ ਤਹਿਤ ਅੰਮ੍ਰਿਤਸਰ ਅਤੇ ਫਤਹਿਗੜ੍ਹ ਸਾਹਿਬ ਜ਼ਿਲ੍ਹਿਆਂ ਵਿੱਚ ਦੋ ਥਾਵਾਂ ‘ਤੇ ਝੁੱਗੀਆਂ-ਝੌਂਪੜੀਆਂ ਵਿੱਚ ਰਹਿੰਦੇ ਪਰਿਵਾਰਾਂ ਨੂੰ ਮਾਲਕੀ ਹੱਕ ਦੇਣ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਇਹ ਫੈਸਲਾ ਅੱਜ ਇਥੇ ਬਸੇਰਾ ਸਕੀਮ ਅਧੀਨ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਦੀ ਪ੍ਰਧਾਨਗੀ ਹੇਠ ਸੰਚਾਲਨ ਕਮੇਟੀ ਦੀ ਚੌਥੀ ਮੀਟਿੰਗ ਦੌਰਾਨ ਲਿਆ ਗਿਆ।

ਸ਼੍ਰੀਮਤੀ ਮਹਾਜਨ ਨੇ ਕਿਹਾ ਕਿ ਇਸ ਫੈਸਲੇ ਨਾਲ ਹੁਣ ਤੱਕ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਥਿਤ ਝੁੱਗੀ-ਝੌਂਪੜੀ ਵਾਲੀਆਂ 40 ਥਾਵਾਂ `ਤੇ ਰਹਿੰਦੇ 7700 ਪਰਿਵਾਰਾਂ ਨੂੰ ਮਾਲਕੀ ਹੱਕ ਦਿੱਤੇ ਗਏ ਹਨ।

ਇਸ ਸਕੀਮ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਮੁੱਖ ਸਕੱਤਰ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਮਾਲਕਾਨਾ ਹੱਕ ਪ੍ਰਦਾਨ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਝੁੱਗੀ ਝੌਂਪੜੀ ਵਾਸੀਆਂ ਦਾ ਆਪਣਾ ਘਰ ਹੋਣ ਦਾ ਸੁਪਨਾ ਸਾਕਾਰ ਕੀਤਾ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਇਸ ਸਬੰਧੀ ਸਰਵੇਖਣ ਮੁਕੰਮਲ ਕਰਨ ਲਈ ਵੀ ਕਿਹਾ।

ਗੌਰਤਲਬ ਹੈ ਕਿ ਸ਼ਹਿਰੀ ਖੇਤਰਾਂ ਵਿੱਚ ਸੂਬਾ ਸਰਕਾਰ ਦੀ ਜ਼ਮੀਨ `ਤੇ ਝੁੱਗੀ ਝੌਪੜੀਆਂ ਵਿੱਚ ਰਹਿੰਦੇ ਪਰਿਵਾਰਾਂ ਨੂੰ ਮਾਲਕਾਨਾ ਹੱਕ ਪ੍ਰਦਾਨ ਕਰਨਾ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ।

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਧੀਕ ਮੁੱਖ ਸਕੱਤਰ ਕਿਰਤ ਵਿਜੈ ਕੁਮਾਰ ਜੰਜੂਆ, ਵਧੀਕ ਮੁੱਖ ਸਕੱਤਰ ਵਿਕਾਸ ਅਨਿਰੁਧ ਤਿਵਾੜੀ, ਵਧੀਕ ਮੁੱਖ ਸਕੱਤਰ ਗ੍ਰਹਿ ਅਨੁਰਾਗ ਅਗਰਵਾਲ, ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਪੇਂਡੂ ਵਿਕਾਸ ਅਤੇ ਪੰਚਾਇਤਾਂ ਸੀਮਾ ਜੈਨ, ਪ੍ਰਮੁੱਖ ਸਕੱਤਰ ਲੋਕ ਨਿਰਮਾਣ ਵਿਭਾਗ ਵਿਕਾਸ ਪ੍ਰਤਾਪ, ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ ਅਜੋਏ ਕੁਮਾਰ ਸਿਨਹਾ, ਸਕੱਤਰ ਮਾਲ ਵਿਭਾਗ ਮਨਵੇਸ਼ ਸਿੰਘ ਸਿੱਧੂ ਅਤੇ ਰਾਜ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

Post Views: 111
Tags: WITH PROPRIETARY RIGHTS 7700 SLUM DWELLERS TO REALISE DREAM OF HAVING OWN HOMES
Previous Post

ਪਟਿਆਲਾ ਵਿੱਚ ਇੱਕ ਹੋਰ ਨਾਜਾਇਜ਼ ਸ਼ਰਾਬ ਫੈਕਟਰੀ ; ਪੁਲਿਸ ਵੱਲੋਂ ਇਕ ਬੋਟਲਿੰਗ ਮਸ਼ੀਨ, 41000 ਬੋਤਲਾਂ ਦੇ ਲੇਬਲ ਆਦਿ ਜ਼ਬਤ

Next Post

Methods to Impress a Latina Female

Next Post

Methods to Impress a Latina Female

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800