Petrol Diesel Price Today : ਗਲੋਬਲ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਗਿਰਾਵਟ ਦੇ ਨਾਲ-ਨਾਲ ਸੋਮਵਾਰ ਨੂੰ ਘਰੇਲੂ ਬਾਜ਼ਾਰ ‘ਚ ਵੀ ਤੇਲ ਦੀਆਂ ਕੀਮਤਾਂ ‘ਚ ਕਮੀ ਆਈ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਬਦਲਾਅ ਮੰਗਵਾਲਰ ਸਵੇਰੇ ਜਾਰੀ ਹੋਈਆਂ ਕੀਮਤਾਂ ‘ਚ ਨਜ਼ਰ ਆ ਰਿਹਾ ਹੈ।ਆਮ ਬਜਟ ਦੇ ਜਾਰੀ ਹੋਣ ਦੇ ਨਾਲ ਮੰਗਲਵਾਰ ਨੂੰ ਦੇਸ਼ ਦੇ ਕਈ ਸ਼ਹਿਰਾਂ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਗਿਰਾਵਟ ਦੇਖਣ ਨੂੰ ਮਿਲੀ। ਅੱਜ ਪੰਜਾਬ ਸਮੇਤ ਦੇਸ਼ ਦੇ ਕਈ ਰਾਜਾਂ ਵਿੱਚ ਤੇਲ ਦੀਆਂ ਕੀਮਤਾਂ ਡਿੱਗ ਗਈਆਂ। ਗਲੋਬਲ ਬਾਜ਼ਾਰ ‘ਚ ਵੀ ਕੱਚੇ ਤੇਲ ਦੀਆਂ ਕੀਮਤਾਂ ‘ਚ ਗਿਰਾਵਟ ਦੇਖਣ ਨੂੰ ਮਿਲੀ। ਹਾਲਾਂਕਿ ਅੱਜ ਵੀ ਦੇਸ਼ ਦੇ ਚਾਰੇ ਮਹਾਨਗਰਾਂ ‘ਚ ਤੇਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ।ਸਰਕਾਰੀ ਤੇਲ ਕੰਪਨੀਆਂ ਮੁਤਾਬਕ ਪੰਜਾਬ ਵਿੱਚ ਪੈਟਰੋਲ 19 ਪੈਸੇ ਸਸਤਾ ਹੋ ਕੇ 96.70 ₹ ਵਿਕ ਰਿਹਾ ਹੈ। ਡੀਜ਼ਲ ਵੀ 21 ਪੈਸੇ ਦੀ ਗਿਰਾਵਟ ਨਾਲ 86.98 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਿਆ। ਹਰਿਆਣਾ ਦੀ ਰਾਜਧਾਨੀ ਗੁਰੂਗ੍ਰਾਮ ‘ਚ ਪੈਟਰੋਲ 14 ਪੈਸੇ ਸਸਤਾ ਹੋ ਕੇ 94.97 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 14 ਪੈਸੇ ਸਸਤਾ ਹੋ ਕੇ 87.83 ਰੁਪਏ ਪ੍ਰਤੀ ਲੀਟਰ ‘ਤੇ ਵਿਕ ਰਿਹਾ ਹੈ।
