No Result
View All Result
Tuesday, March 3, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਭਾਰਤ ਨੇ ਅੱਜ ਦੀ ਜਿੱਤ ਨਾਲ ਚਾਰ ਸਾਲ ਪਹਿਲਾਂ ਮਾਨਚੈਸਟਰ ਵਿੱਚ ਨਿਊਜ਼ੀਲੈਂਡ ਹੱਥੋਂ ਸੈਮੀਫਾਈਨਲ ਵਿੱਚ ਮਿਲੀ ਹਾਰ ਦਾ ਬਦਲਾ ਵੀ ਲੈ ਲਿਆ

admin by admin
in BREAKING, COVER STORY, INDIA, National, SPORTS, WORLD
0

Chennai: India's Ravindra Jadeja celebrates the wicket of Australia's batter Marnus Labuschagne during the ICC Men's Cricket World Cup match between India and Australia, at the MA Chidambaram Stadium, in Chennai, Sunday, Oct. 8, 2023. (PTI Photo/R Senthil Kumar)(PTI10_08_2023_000254A)

0
SHARES
0
VIEWS
Share on FacebookShare on Twitter

ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ 50 ਓਵਰਾਂ ਵਿੱਚ ਚਾਰ ਵਿਕਟਾਂ ਦੇ ਨੁਕਸਾਨ ਨਾਲ 397 ਦੌੜਾਂ ਬਣਾਈਆਂ ਤੇ ਨਾਕਆਊਟ ਗੇੜ ਵਿੱਚ ਸਭ ਤੋਂ ਵੱਡੇ ਸਕੋਰ ਦਾ ਰਿਕਾਰਡ ਆਪਣੇ ਨਾਮ ਕੀਤਾ। ਟੀਚੇ ਦਾ ਪਿੱਛਾ ਕਰਦਿਆਂ ਨਿਊਜ਼ੀਲੈਂਡ ਦੀ ਪੂਰੀ ਟੀਮ 48.5 ਓਵਰਾਂ ਵਿੱਚ 327 ਦੌੜਾਂ ’ਤੇ ਢੇਰ ਹੋ ਗਈ। ਨਿਊਜ਼ੀਲੈਂਡ ਲਈ ਡੈਰਿਲ ਮਿਸ਼ੇਲ 134 ਦੌੜਾਂ ਨਾਲ ਟੌਪ ਸਕੋਰਰ ਰਿਹਾ। ਕਪਤਾਨ ਕੇਨ ਵਿਲੀਅਮਸਨ ਨੇ 69 ਤੇ ਗਲੈੱਨ ਫਿਲਿਪ ਨੇ 41 ਦੌੜਾਂ ਦੀ ਪਾਰੀ ਖੇਡੀ। ਅਹਿਮਦਾਬਾਦ ਵਿੱਚ ਐਤਵਾਰ ਨੂੰ ਖੇਡੇ ਜਾਣ ਵਾਲੇ ਖਿਤਾਬੀ ਮੁਕਾਬਲੇ ਵਿੱਚ ਭਾਰਤ ਦਾ ਟਾਕਰਾ ਆਸਟਰੇਲੀਆ ਤੇ ਦੱਖਣੀ ਅਫ਼ਰੀਕਾ ਵਿਚਾਲੇ ਭਲਕੇ ਕੋਲਕਾਤਾ ਦੇ ਈਡਨ ਗਾਰਡਨ ਮੈਦਾਨ ਵਿੱਚ ਖੇਡੇ ਜਾਣ ਵਾਲੇ ਦੂਜੇ ਸੈਮੀਫਾਈਨਲ ਦੇ ਜੇਤੂ ਨਾਲ ਹੋਵੇਗਾ। ਦੋ ਵਾਰ ਚੈਂਪੀਅਨ ਰਿਹਾ ਭਾਰਤ ਇਸ ਤੋਂ ਪਹਿਲਾਂ 1983, 2003 ਤੇ 2011 ਵਿੱਚ ਫਾਈਨਲ ਵਿੱਚ ਪਹੁੰਚਿਆ ਸੀ। ਭਾਰਤ ਲਈ ਕੋਹਲੀ ਨੇ 113 ਗੇਂਦਾਂ ’ਤੇ 117 ਦੌੜਾਂ ਜਦੋਂਕਿ ਸ਼੍ਰੇਅਸ ਅੱਈਅਰ ਨੇ 70 ਗੇਂਦਾਂ ’ਤੇ 105 ਦੌੜਾਂ ਬਣਾਈਆਂ। ਕਪਤਾਨ ਰੋਹਿਤ ਸ਼ਰਮਾ ਨੇ 29 ਗੇਂਦਾਂ ’ਤੇ 47 ਦੌੜਾਂ ਦੀ ਤੇਜ਼ਤਰਾਰ ਪਾਰੀ ਖੇਡ ਕੇ ਟੀਮ ਨੂੰ ਮਜ਼ਬੂਤ ਸ਼ੁਰੂਆਤ ਦਿੱਤੀ। ਇਸ ਦੌਰਾਨ ਰਿਟਾਇਰਡ ਹਰਟ ਹੋਣ ਵਾਲੇ ਸ਼ੁਭਮਨ ਗਿੱਲ ਨੇ ਅੰਤਿਮ ਓਵਰ ਵਿਚ ਵਾਪਸੀ ਕੀਤੀ ਤੇ 66 ਗੇਂਦਾਂ ਵਿੱਚ 80 ਦੌੜਾਂ ਦੀ ਪਾਰੀ ਖੇਡੀ। ਕੇ.ਐੱਲ.ਰਾਹੁਲ 20 ਗੇਂਦਾਂ ’ਤੇ 39 ਦੌੜਾਂ ਬਣਾ ਕੇ ਨਾਬਾਦ ਰਿਹਾ। ਉਧਰ ਨਿਊਜ਼ੀਲੈਂਡ ਜਿਸ ਨੇ ਇਕ ਸਮੇਂ 39 ਦੌੜਾਂ ਦੇ ਸਕੋਰ ’ਤੇ 2 ਵਿਕਟਾਂ ਗਵਾ ਲਈਆਂ ਸਨ, ਪਰ ਫਿਰ ਡੈਰਿਲ ਮਿਸ਼ੇਲ (119 ਗੇਂਦਾਂ ’ਤੇ 134) ਤੇ ਕਪਤਾਨ ਕੇਨ ਵਿਲੀਅਮਸਨ (73 ਗੇਂਦਾਂ ’ਤੇ 69 ਦੌੜਾਂ) ਨੇ ਤੀਜੇ ਵਿਕਟ ਲਈ 181 ਦੌੜਾਂ ਦੀ ਭਾਈਵਾਲੀ ਕੀਤੀ। ਮਿਚੇਲ ਨੇ ਆਪਣੀ ਪਾਰੀ ਵਿਚ ਨੌ ਚੌਕੇ ਤੇ ਸੱਤ ਛੱਕੇ ਲਗਾਏ। ਸ਼ਮੀ ਨੇ ਆਪਣੇ ਕਰੀਅਰ ਦਾ ਸਰਵੋਤਮ ਪ੍ਰਦਰਸ਼ਨ ਕਰਦੇ ਹੋਏ 57 ਦੌੜਾਂ ਬਦਲੇ ਸੱਤ ਵਿਕਟ ਲੈ ਕੇ ਭਾਰਤ ਲਈ ਨਵਾਂ ਰਿਕਾਰਡ ਬਣਾਇਆ। ਉਂਜ ਇਹ ਪਹਿਲਾ ਮੌਕਾ ਹੈ ਜਦੋਂਕਿ ਭਾਰਤ ਦੇ ਕਿਸੇ ਗੇਂਦਬਾਜ਼ ਨੇ ਇਕ ਰੋਜ਼ਾ ਮੈਚ ਵਿੱਚ ਸੱਤ ਵਿਕਟ ਲਏ। ਵਿਰਾਟ ਕੋਹਲੀ(117) ਦੇ ਰਿਕਾਰਡ 50ਵੇਂ ਸੈਂਕੜੇ, ਸ਼੍ਰੇਅਸ ਅੱਈਅਰ(105) ਤੇ ਸ਼ੁਭਮਨ ਗਿੱਲ(ਨਾਬਾਦ 80) ਦੀ ਸ਼ਾਨਦਾਰ ਬੱਲੇਬਾਜ਼ੀ ਤੇ ਮੁਹੰਮਦ ਸ਼ਮੀ ਵੱਲੋਂ 57 ਦੌੜਾਂ ਬਦਲੇ ਲਈਆਂ ਸੱਤ ਵਿਕਟਾਂ ਦੀ ਬਦੌਲਤ ਮੇਜ਼ਬਾਨ ਭਾਰਤ ਅੱਜ ਇਥੇ ਆਈਸੀਸੀ ਕ੍ਰਿਕਟ ਵਿਸ਼ਵ ਕੱਪ ਦੇ ਪਹਿਲੇ ਸੈਮੀਫਾਈਨਲ ਵਿਚ ਨਿਊਜ਼ੀਲੈਂਡ ਨੂੰ 70 ਦੌੜਾਂ ਨਾਲ ਹਰਾ ਕੇ ਫਾਈਨਲ ਵਿੱਚ ਪਹੁੰਚ ਗਿਆ। ਇਸ ਟੂਰਨਾਮੈਂਟ ਵਿਚ ਭਾਰਤ ਦੀ ਇਹ ਲਗਾਤਾਰ ਦਸਵੀਂ ਜਿੱਤ ਹੈ। ਭਾਰਤ ਚੌਥੀ ਵਾਰ ਵਿਸ਼ਵ ਕੱਪ ਦੇ ਫਾਈਨਲ ਵਿੱਚ ਪੁੱਜਾ ਹੈ। ਇਸ ਤੋਂ ਪਹਿਲਾਂ ਭਾਰਤ 1987, 1996, 2015 ਤੇ 2019 ਵਿੱਚ ਸੈਮੀਫਾਈਨਲ ਤੋਂ ਅੱਗੇ ਵਧਣ ਵਿੱਚ ਨਾਕਾਮ ਰਿਹਾ ਸੀ। ਭਾਰਤ ਨੇ ਅੱਜ ਦੀ ਜਿੱਤ ਨਾਲ ਚਾਰ ਸਾਲ ਪਹਿਲਾਂ ਮਾਨਚੈਸਟਰ ਵਿੱਚ ਨਿਊਜ਼ੀਲੈਂਡ ਹੱਥੋਂ ਸੈਮੀਫਾਈਨਲ ਵਿੱਚ ਮਿਲੀ ਹਾਰ ਦਾ ਬਦਲਾ ਵੀ ਲੈ ਲਿਆ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਟੀਮ ਨੂੰ ਜਿੱਤ ਲਈ ਵਧਾਈ ਦਿੱਤੀ ਹੈ।ਵਿਰਾਟ ਕੋਹਲੀ ਅੱਜ ਇੱਥੇ ਨਿਊਜ਼ੀਲੈਂਡ ਖ਼ਿਲਾਫ਼ ਵਿਸ਼ਵ ਕੱਪ ਦੇ ਸੈਮੀਫਾਈਨਲ ਦੌਰਾਨ ਆਪਣੇ ਆਦਰਸ਼ ਸਚਿਨ ਤੇਂਦੁਲਕਰ ਨੂੰ ਪਿੱਛੇ ਛੱਡ ਕੇ ਇੱਕ ਰੋਜ਼ਾ ਮੁਕਾਬਲਿਆਂ ਵਿੱਚ 50 ਸੈਂਕੜੇ ਜੜਨ ਵਾਲਾ ਪਹਿਲਾ ਬੱਲੇਬਾਜ਼ ਬਣ ਗਿਆ। ਨਿਊਜ਼ੀਲੈਂਡ ਖ਼ਿਲਾਫ਼ ਮੁਕਾਬਲੇ ਵਿੱਚ ਉਸ ਨੇ 113 ਗੇਂਦਾਂ ਵਿੱਚ 117 ਦੌੜਾਂ ਬਣਾਈਆਂ। ਕੋਹਲੀ ਨੇ ਵਾਨਖੇੜੇ ਸਟੇਡੀਅਮ ਵਿੱਚ ਤੇਂਦੁਲਕਰ ਦੀ ਮੌਜੂਦਗੀ ਵਿੱਚ ਇਹ ਪ੍ਰਾਪਤੀ ਹਾਸਲ ਕੀਤੀ। ਖਾਸ ਗੱਲ ਇਹ ਹੈ ਕਿ ਤੇਂਦੁਲਕਰ ਨੇ 15 ਨਵੰਬਰ (2013) ਨੂੰ ਇਸੇ ਮੈਦਾਨ ’ਤੇ ਆਖਰੀ ਵਾਰ ਭਾਰਤ ਲਈ ਬੱਲੇਬਾਜ਼ੀ ਕੀਤੀ ਸੀ। ਕੋਹਲੀ ਦੀ ਇਸ ਪ੍ਰਾਪਤੀ ਤੋਂ ਬਾਅਦ ਤੇਂਦੁਲਕਰ ਨੇ ਕੋਹਲੀ ਨੂੰ ਵਧਾਈ ਦਿੱਤੀ ਹੈ। ਉਸ ਨੇ ਕਿਹਾ, ‘‘ਜਦੋਂ ਮੈਂ ਤੁਹਾਨੂੰ ਪਹਿਲੀ ਵਾਰ ਭਾਰਤੀ ਡਰੈਸਿੰਗ ਰੂਮ ’ਚ ਮਿਲਿਆ ਸੀ ਤਾਂ ਟੀਮ ਦੇ ਦੂਜੇ ਸਾਥੀਆਂ ਨੇ ਮੇਰੇ ਪੈਰ ਛੂਹਣ ’ਤੇ ਤੁਹਾਡਾ ਮਜ਼ਾਕ ਉਡਾਇਆ ਸੀ। ਮੈਂ ਉਸ ਦਿਨ ਆਪਣਾ ਹਾਸਾ ਨਹੀਂ ਰੋਕ ਸਕਿਆ ਸੀ। ਜਲਦੀ ਹੀ ਤੁਸੀਂ ਆਪਣੇ ਜਨੂੰਨ ਅਤੇ ਹੁਨਰ ਨਾਲ ਮੇਰਾ ਦਿਲ ਛੂਹ ਲਿਆ। ਮੈਂ ਬਹੁਤ ਖੁਸ਼ ਹਾਂ ਕਿ ਉਹ ਨੌਜਵਾਨ ਲੜਕਾ ਇੱਕ ‘ਵਿਰਾਟ’ ਖਿਡਾਰੀ ਬਣ ਗਿਆ ਹੈ। ਮੈਂ ਇਸ ਤੋਂ ਜ਼ਿਆਦਾ ਖੁਸ਼ ਨਹੀਂ ਹੋ ਸਕਦਾ ਕਿ ਇਕ ਭਾਰਤੀ ਨੇ ਹੀ ਮੇਰਾ ਰਿਕਾਰਡ ਤੋੜਿਆ ਹੈ।’’ ਕੋਹਲੀ ਨੇ ਇਸ ਦੇ ਨਾਲ ਹੀ ਵਿਸ਼ਵ ਕੱਪ ਦੇ ਇੱਕ ਸੀਜ਼ਨ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਦੇ ਮਾਮਲੇ ਵਿੱਚ ਵੀ ਤੇਂਦੁਲਕਰ (2003 ਵਿੱਚ 673 ਦੌੜਾਂ) ਦਾ ਰਿਕਾਰਡ ਤੋੜ ਦਿੱਤਾ। ਇਸ ਦੌਰਾਨ ਕੋਹਲੀ ਦੱਖਣੀ ਅਫਰੀਕਾ ਦੇ ਕੁਇੰਟਨ ਡੀਕੌਕ (591) ਨੂੰ ਪਿੱਛੇ ਛੱਡ ਕੇ ਮੌਜੂਦਾ ਵਿਸ਼ਵ ਕੱਪ ਵਿੱਚ ਸਭ ਤੋਂ ਵੱਧ 711 ਦੌੜਾਂ ਬਣਾਉਣ ਵਾਲਾ ਬੱਲੇਬਾਜ਼ ਵੀ ਬਣ ਗਿਆ ਹੈ। ਉਹ ਇੱਕ ਰੋਜ਼ਾ ਮੈਚਾਂ ਵਿੱਚ ਸਭ ਤੋਂ ਜ਼ਿਆਦਾ ਦੌੜਾਂ ਬਣਾਉਣ ਦੇ ਮਾਮਲੇ ਵਿੱਚ ਵੀ ਆਸਟਰੇਲੀਆ ਦੇ ਰਿੱਕੀ ਪੋਂਟਿੰਗ ਨੂੰ ਪਿੱਛੇ ਛੱਡ ਕੇ ਤੀਜੇ ਸਥਾਨ ’ਤੇ ਪਹੁੰਚ ਗਿਆ ਹੈ। ਤੇਂਦੁਲਕਰ 18,426 ਦੌੜਾਂ ਨਾਲ ਇਸ ਸੂਚੀ ਵਿੱਚ ਸਿਖਰ ’ਤੇ ਹੈ। ਉਸ ਤੋਂ ਬਾਅਦ ਕੁਮਾਰ ਸੰਗਾਕਾਰਾ (14,234) ਅਤੇ ਕੋਹਲੀ ਦੇ ਨਾਮ 291 ਮੈਚਾਂ ਵਿੱਚ 13794 ਦੌੜਾਂ ਹਨ।

Post Views: 119
Tags: ani news livebig newsbreaking newsdaily hindi newspaper patiala Punjabdaily punjabi newspaper patiala punjabfast newshindi latest newshindi newshindi news todayIndiaindia new zealand semi finalindia new zealand semi final highlightsindia newsindia semi final chancesindia semi finals chancesindia semi finals chances in world cupindia semi finals chances in world cup 2023india semi finals chances in world cup revealedindia vs englandIndia vs New Zealandindia vs pakistanindian cricket teamlatest breaking news Punjablatest india newslatest Indian hindi newslatest newslatest political news Punjablatest punjabi newsnewsnews hindinews in hindinews indianews latestnews livenews todaypak media on indiapress ki takat daily newspaperpress ki taquat daily hindi newspaperPRESS KI TAQUAT DAILY HINDI NEWSPAPER DELHI AND PRESS KI TAQUAT DAILY PUNJABI NEWSPAPER PATIALApress ki taquat daily punjabi newspapersemi finalsemi finalsteam indiateam india world cup semi final 2023Today newstop 10 newspaper of Punjabtop newstrending newsworld cup 2023 semi final
Previous Post

ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 203 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ

Next Post

ਛੱਤੀਸਗੜ੍ਹ ਵਿੱਚ ਚੋਣ ਪ੍ਰਚਾਰ ਬੰਦ

Next Post
ਛੱਤੀਸਗੜ੍ਹ ਵਿੱਚ ਚੋਣ ਪ੍ਰਚਾਰ ਬੰਦ

ਛੱਤੀਸਗੜ੍ਹ ਵਿੱਚ ਚੋਣ ਪ੍ਰਚਾਰ ਬੰਦ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982