ਵੈਨਕੂਵਰ, 25 ਜਨਵਰੀ (ਪ੍ਰੈਸ ਕੀ ਤਾਕਤ ਬਿਊਰੋ):
ਕੈਨੇਡੀਅਨ ਪ੍ਰਧਾਨ ਮੰਤਰੀ ਅਤੇ ਲਿਬਰਲ ਪਾਰਟੀ ਦੇ ਆਗੂ ਜਸਟਿਨ ਟਰੂਡੋ ਨੂੰ ਆਪਣੀ ਪਾਰਟੀ ਦੀ ਲੀਡਰਸ਼ਿਪ ਦਾ ਵਿਸਥਾਰ ਕਰਨ ਲਈ ਪਾਰਟੀ ਅੰਦਰ ਅਸਹਿਮਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਨਿਊਫਾਊਂਡਲੈਂਡ ਦੇ ਐਵਲੋਨ ਹਲਕੇ ਤੋਂ ਸੰਸਦ ਮੈਂਬਰ ਕੇਨ ਮੈਕਡੋਨਲਡ ਨੇ ਕਿਹਾ ਕਿ ਪਾਰਟੀ ਨੂੰ ਮਜ਼ਬੂਤ ਕਰਨ ਲਈ ਲੀਡਰਸ਼ਿਪ ਦੀ ਤਾਕਤ ਦਾ ਮੁਲਾਂਕਣ ਕਰਨਾ ਹੁਣ ਮਹੱਤਵਪੂਰਨ ਹੈ ਅਤੇ ਪਾਰਟੀ ਦੀ ਮਜ਼ਬੂਤੀ ਲਈ ਸਮਝੌਤਾ ਕਰਨਾ ਜ਼ਰੂਰੀ ਨਹੀਂ ਹੈ। ਸੰਸਦ ਮੈਂਬਰ ਨੇ ਕਿਹਾ ਕਿ ਉਹ ਟਰੂਡੋ ਦੇ ਵਿਰੋਧੀ ਨਹੀਂ ਹਨ, ਸਗੋਂ ਪਾਰਟੀ ਦੀ ਮਜ਼ਬੂਤੀ ਲਈ ਲੋਕਾਂ ਦੀ ਆਵਾਜ਼ ਸੁਣਨ ਦੇ ਵਕੀਲ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪਿਛਲੀਆਂ ਚੋਣਾਂ ਵਿੱਚ ਉਨ੍ਹਾਂ ਦੇ ਹਲਕੇ ਦੀਆਂ 34 ਸੀਟਾਂ ਵਿੱਚੋਂ 32 ਸੀਟਾਂ ਲਿਬਰਲ ਪਾਰਟੀ ਨੇ ਜਿੱਤੀਆਂ ਸਨ ਪਰ ਇਸ ਵਾਰ ਸਥਿਤੀ ਬਦਲ ਗਈ ਹੈ, ਜਿਸ ’ਤੇ ਗੰਭੀਰਤਾ ਨਾਲ ਵਿਚਾਰ ਕਰਨ ਦੀ ਲੋੜ ਹੈ। ਉਨ੍ਹਾਂ ਅਫਸੋਸ ਪ੍ਰਗਟ ਕੀਤਾ ਕਿ ਉਨ੍ਹਾਂ ਦੀ ਪਾਰਟੀ ਲੋਕਾਂ ਦੀਆਂ ਭਾਵਨਾਵਾਂ ਦੀ ਅਣਦੇਖੀ ਕਰ ਰਹੀ ਹੈ ਅਤੇ ਲੋਕਪ੍ਰਿਅਤਾ ਵਿੱਚ ਗਿਰਾਵਟ ਆ ਰਹੀ ਹੈ, ਜੋ ਪਾਰਟੀ ਮੈਂਬਰਾਂ ਲਈ ਚਿੰਤਾ ਦਾ ਵਿਸ਼ਾ ਹੈ।