ਇੰਫਾਲ, 21 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ)
ਮਨੀਪੁਰ ਵਿੱਚ ਦੋ ਔਰਤਾਂ ਨੂੰ ਨਗਨ ਕਰ ਕੇ ਪਰੇਡ ਕਰਾਉਣ ਦੇ ਮਾਮਲੇ ਵਿੱਚ ਦਰਜ ਐੱਫਆਈਆਰ ਵਿੱਚ ਦੋਸ਼ ਲਾਇਆ ਗਿਆ ਕਿ ਇਨ੍ਹਾਂ ਔਰਤਾਂ ਨੂੰ ਅਗਵਾ ਕਰਨ ਤੋਂ ਪਹਿਲਾਂ ਹਥਿਆਰਬੰਦ ਵਿਅਕਤੀਆਂ ਦਾ ਇੱਕ ਗਰੁੱਪ ਕਾਂਗਪੋਕਪੀ ਜ਼ਿਲ੍ਹੇ ਦੇ ਪਿੰਡ ਵਿੱਚ ਦਾਖ਼ਲ ਹੋਇਆ ਅਤੇ ਉਸ ਨੇ ਘਰਾਂ ਵਿੱਚ ਲੁੱਟ-ਖੋਹ ਕੀਤੀ, ਅੱਗ ਲਾਈ, ਲੋਕਾਂ ਦੀ ਹੱਤਿਆ ਕੀਤੀ ਤੇ ਔਰਤਾਂ ਨਾਲ ਜਬਰ-ਜਨਾਹ ਕੀਤਾ ਗਿਆ। ਇਸ ਐੱਫਆਈਆਰ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਭੀੜ ਨੇ ਚਾਰ ਮਈ ਨੂੰ ਆਪਣੀ ਭੈਣ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਇੱਕ ਵਿਅਕਤੀ ਦੀ ਹੱਤਿਆ ਕੀਤੀ ਸੀ। ਇਸ ਮਗਰੋਂ ਦੋਵਾਂ ਔਰਤਾਂ ਨੂੰ ਨਗਨ ਕਰ ਕੇ ਘੁਮਾਇਆ ਗਿਆ ਅਤੇ ਦੂਸਰੇ ਲੋਕਾਂ ਸਾਹਮਣੇ ਹੀ ਉਨ੍ਹਾਂ ਨਾਲ ਜਬਰ-ਜਨਾਹ ਕੀਤਾ ਗਿਆ।

