ਪਟਿਆਲਾ, 25-04-2023(ਪ੍ਰੈਸ ਕੀ ਤਾਕਤ)-ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ ਵਿਖੇ ਕਾਲਜ ਦੇ ਈਕੋ ਕਲੱਬ ਨੇ ਪ੍ਰਿੰਸੀਪਲ ਡਾ: (ਪ੍ਰੋ.) ਕੁਸੁਮ ਲਤਾ ਦੀ ਅਗਵਾਈ ’ਚ ਕਾਲਜ ਕੈਂਪਸ ਵਿਚ ‘ਵਿਸ਼ਵ ਧਰਤ ਦਿਵਸ’ ਮਨਾਇਆ | ਪ੍ਰੋਗਰਾਮ ਦਾ ਉਦੇਸ਼ ਭਵਿੱਖ ਦੀਆਂ ਪੀੜ੍ਹੀਆਂ ਲਈ ਵਾਤਾਵਰਣ ਦੀ ਸੰਭਾਲ ਅਤੇ ਧਰਤੀ ਮਾਂ ਦੀ ਰੱਖਿਆ ਬਾਰੇ ਜਾਗਰੂਕਤਾ ਫੈਲਾਉਣਾ ਰਿਹਾ।
ਇਸ ਮੌਕੇ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਅਤੇ ਨੇਸਟ ਮੇਕਿੰਗ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਨੇ ਸੁੰਦਰ ਆਲ੍ਹਣੇ ਅਤੇ ਪੋਸਟਰ ਤਿਆਰ ਕੀਤੇ।
ਸਮਾਗਮ ਦੌਰਾਨ ਸੰਬੋਧਨ ਕਰਦਿਆਂ ਪ੍ਰਿੰਸੀਪਲ ਪ੍ਰੋ. ਕੁਸੁਮ ਲਤਾ ਨੇ ਕਿਹਾ ਕਿ ਸਾਡੀਆਂ ਆਉਣ ਵਾਲੀਆਂ ਪੀੜੀਆਂ ਦੇ ਸੁਰੱਖਿਅਤ ਭਵਿੱਖ ਲਈ ਸਾਨੂੰ ਦਿਨੋ ਦਿਨ ਪਲੀਤ ਹੋ ਰਹੇ ਵਾਤਾਵਰਣ ਦੀ ਸ਼ੁੱਧਤਾ ਲਈ ਰਲਕੇ ਹੰਭਲਾ ਮਾਰਨ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਹੁਣ ਵੀ ਸੁਚੇਤ ਨਾ ਹੋਏ ਤਾਂ ਇਸ ਦਾ ਖ਼ਮਿਆਜ਼ਾ ਸਾਡੀ ਆਉਣ ਵਾਲੀਆਂ ਪੀੜੀਆਂ ਦੇ ਨਾਲ ਨਾਲ ਸਾਨੂੰ ਵੀ ਭੁਗਤਣਾ ਪਵੇਗਾ।
ਇਸ ਮੌਕੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੀ ਗਈ ਪੇਸ਼ਕਾਰੀ ਨੇ ਹਾਜ਼ਰ ਸਾਰਿਆਂ ਨੂੰ ਆਪਣੇ ਗ੍ਰਹਿ ਦੀ ਮਹੱਤਤਾ ਅਤੇ ਇਸ ਦੀ ਕਦਰ ਕਰਨ ਦੀ ਲੋੜ ਦਾ ਅਹਿਸਾਸ ਕਰਵਾਇਆ। ਵਿਦਿਆਰਥੀਆਂ ਨੇ ਹਰ ਦਿਨ ਨੂੰ ਧਰਤੀ ਦਿਵਸ ਵਜੋਂ ਮਨਾਉਣ ਦਾ ਪ੍ਰਣ ਵੀ ਲਿਆ। ਪ੍ਰੋਗਰਾਮ ਦਾ ਸੰਚਾਲਨ ਡਾ: ਜਸਪ੍ਰੀਤ ਕੌਰ ਅਤੇ ਡਾ: ਤਰਨਦੀਪ ਕੌਰ ਨੇ ਕੀਤਾ |