No Result
View All Result
Friday, May 8, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ

admin by admin
in BREAKING, PUNJAB
0
ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ
0
SHARES
0
VIEWS
Share on FacebookShare on Twitter

* “ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ, ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ” ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ – ਪ੍ਰਧਾਨ ਡਾ. ਸੌਰਭ ਕਪੂਰ

ਮਾਲੇਰਕੋਟਲਾ,02 ਮਈ – ਰਾਜੇਸ਼ ਸ਼ਰਮਾ
ਵਰਲਡ ਪ੍ਰੈੱਸ ਫ੍ਰੀਡਮ ਡੇ ਦੇ ਮੌਕੇ ‘ਤੇ 3 ਮਈ 2026 ਦਿਨ ਐਤਵਾਰ ਸ਼ਾਮ 4.30 ਵਜ਼ੇ ਸਥਾਨਕ ਕਪੂਰ ਹੋਮਿਓ ਹਸਪਤਾਲ ਵਿਖੇ ਵਿਸ਼ੇਸ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿੱਥੇ ਪੱਤਰਕਾਰਤਾ ਦੀ ਅਹਿਮੀਅਤ ਅਤੇ ਅਭਿਵੈਕਤੀ ਦੀ ਆਜ਼ਾਦੀ ਦੇ ਮੂਲ ਸਿਧਾਂਤਾਂ ਨੂੰ ਯਾਦ ਕੀਤਾ ਜਾਵੇਗਾ।
ਸਮਾਗਮ ਦਾ ਮੁੱਖ ਉਦੇਸ਼ ਮੀਡੀਆ ਦੇ ਯੋਗਦਾਨ ਨੂੰ ਸਲਾਮ ਕਰਨਾ ਅਤੇ ਉਹਨਾਂ ਪੱਤਰਕਾਰਾਂ ਨੂੰ ਸਨਮਾਨਿਤ ਕਰਨਾ ਹੈ ਜੋ ਸੱਚਾਈ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਨਿਰੰਤਰ ਮਿਹਨਤ ਕਰਦੇ ਹਨ। ਇਸ ਮੌਕੇ “From the front lines to the headlines, journalists bring us the truth” ““ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ, ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ” ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਚਰਚਾ ਕੀਤੀ ਜਾਵੇਗੀ।
ਲਾਇਅਨਜ਼ ਕਲੱਬ ਮਾਲੇਰਕੋਟਲਾ ਗ੍ਰੇਟਰ ਪ੍ਰਧਾਨ ਅਤੇ ਪੰਜਾਬ ਦਾ ਯੂਥ ਆਇਕਨ ਡਾ. ਸੌਰਭ ਕਪੂਰ, ਸਕੱਤਰ ਅੰਕੁਰ ਗੋਯਲ, ਕੈਸ਼ੀਅਰ ਸੰਜੀਵ ਚੌਧਰੀ ਅਤੇ ਪੀ.ਆਰ.ਓ. ਲੋਕੇਸ਼ ਜੈਨ ਨੇ ਸਾਂਝੇ ਤੌਰ ‘ਤੇ ਦੱਸਿਆ ਕਿ ਸਮਾਜ ਵਿੱਚ ਸੂਚਨਾ ਦੇ ਸਹੀ ਪ੍ਰਵਾਹ ਅਤੇ ਲੋਕਤੰਤਰ ਦੀ ਮਜ਼ਬੂਤੀ ਲਈ ਪ੍ਰੈੱਸ ਦੀ ਆਜ਼ਾਦੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਹ ਦਿਨ ਸਿਰਫ਼ ਇੱਕ ਸਮਾਰੋਹ ਨਹੀਂ, ਸਗੋਂ ਸੱਚਾਈ, ਪਾਰਦਰਸ਼ਤਾ ਅਤੇ ਜ਼ਿੰਮੇਵਾਰ ਪੱਤਰਕਾਰਤਾ ਪ੍ਰਤੀ ਸਨਮਾਨ ਪ੍ਰਗਟਾਉਣ ਦਾ ਮੌਕਾ ਹੈ।
ਉਨ੍ਹਾਂ ਨੇ ਇਹ ਵੀ ਕਿਹਾ ਕਿ ਇਸ ਸਮਾਗਮ ਦੌਰਾਨ ਸਵਰਗੀ ਡਾ. ਸਤਿਸ ਕਪੂਰ ਦੀ ਯਾਦ ਨੂੰ ਵੀ ਨਮਨ ਕੀਤਾ ਜਾਵੇਗਾ, ਜਿਨ੍ਹਾਂ ਨੇ ਆਪਣੇ ਜੀਵਨ ਦੌਰਾਨ ਪ੍ਰੈੱਸ ਅਤੇ ਸਮਾਜਿਕ ਸੇਵਾ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ। ਉਨ੍ਹਾਂ ਦੀ ਸੇਵਾ ਅਤੇ ਸਮਰਪਣ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਸਰੋਤ ਰਹੇਗਾ।
ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ, ਪੱਤਰਕਾਰ ਭਾਈਚਾਰੇ ਅਤੇ ਸਮਾਜ ਦੇ ਹਰੇਕ ਵਰਗ ਨੂੰ ਇਸ ਸਮਾਗਮ ਵਿੱਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਆਓ ਸਾਰੇ ਮਿਲ ਕੇ ਪ੍ਰੈੱਸ ਦੀ ਆਜ਼ਾਦੀ ਦੇ ਮੂਲ ਮੰਤਰ ਨੂੰ ਮਜ਼ਬੂਤ ਕਰੀਏ ਅਤੇ ਉਹਨਾਂ ਆਵਾਜ਼ਾਂ ਦਾ ਸਨਮਾਨ ਕਰੀਏ ਜੋ ਸਾਡੇ ਸਮਾਜ ਨੂੰ ਸਹੀ ਦਿਸ਼ਾ ਦਿੰਦੀਆਂ ਹਨ।

Post Views: 9
Previous Post

01 May 2026

Next Post

04 May 2026 Weekly

Next Post

04 May 2026 Weekly

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800