No Result
View All Result
Thursday, December 11, 2025
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ 14 ਦਸੰਬਰ ਨੂੰ ਹੋਣਗੀਆਂ : ਡਾ. ਪ੍ਰੀਤੀ ਯਾਦਵ

admin by admin
in BREAKING, COVER STORY, INDIA, National, PUNJAB
0
ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ 14 ਦਸੰਬਰ ਨੂੰ ਹੋਣਗੀਆਂ : ਡਾ. ਪ੍ਰੀਤੀ ਯਾਦਵ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, 29 ਨਵੰਬਰ:

            ਪੰਜਾਬ ਪੰਚਾਇਤੀ ਰਾਜ ਐਕਟ, 1994 ਦੀ ਧਾਰਾ 209 ਤਹਿਤ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਮਿਤੀ 25-09-2025 ਅਨੁਸਾਰ ਰਾਜ ਚੋਣ ਕਮਿਸ਼ਨ ਵੱਲੋਂ ਬੀਤੇ ਕੱਲ੍ਹ ਸ਼ਾਮ ਨੂੰ ਰਾਜ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਮੈਂਬਰਾਂ ਦੀਆਂ ਆਮ ਚੋਣਾਂ ਲਈ ਘੋਸ਼ਣਾ ਕਰ ਦਿੱਤੀ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪ‌ਟਿਆਲਾ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ 14 ਦਸੰਬਰ ਨੂੰ ਜ਼ਿਲ੍ਹਾ ਪ‌ਟਿਆਲਾ ਅੰਦਰ ਜ਼ਿਲ੍ਹਾ ਪ੍ਰੀਸ਼ਦ ਦੇ 23 ਜੋਨਾਂ ਅਤੇ 10 ਬਲਾਕ ਸੰਮਤੀਆਂ ਦੇ 184 ਜੋਨਾਂ ਦੀਆਂ ਚੋਣਾਂ ਕਰਵਾਈਆਂ ਜਾਣਗੀਆਂ।

            ਅੱਜ ਇੱਥੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਤੇ ਰਿਟਰਨਿੰਗ ਅਧਿਕਾਰੀਆਂ ਨਾਲ ਚੋਣ ਪ੍ਰਬੰਧਾਂ ਬਾਰੇ ਬੈਠਕ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਇਹ ਚੋਣਾਂ ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀਆਂ ਦੀ ਚੋਣ ਵਿੱਚ 50 ਫੀਸਦੀ ਸੀਟਾਂ ਔਰਤਾਂ ਲਈ ਰਾਖਵੀਆਂ ਹੋਣਗੀਆਂ।

            ਜ਼ਿਲ੍ਹਾ ਚੋਣ ਅਧਿਕਾਰੀ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਚੋਣ ਸ਼ਡਿਊਲ ਅਨੁਸਾਰ ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਮਿਤੀ 1 ਦਸੰਬਰ 2025 (ਸੋਮਵਾਰ) (ਸਵੇਰੇ 11 ਵਜੇ ਤੋਂ ਸ਼ਾਮ 3 ਵਜੇ ਤੱਕ) ਇਸ ਕੰਮ ਲਈ ਨਾਮਜ਼ਦ ਕੀਤੇ ਸਬੰਧਤ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰਾਂ ਵਿੱਚ ਸ਼ੁਰੂ ਹੋਵੇਗੀੇ। ਨਾਮਜ਼ਦਗੀਆਂ ਭਰਨ ਦੀ ਆਖ਼ਰੀ ਮਿਤੀ 04 ਦਸੰਬਰ 2025 (ਵੀਰਵਾਰ) ਹੋਵੇਗੀ। ਜਦਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 05 ਦਸੰਬਰ 2025 (ਸ਼ੁੱਕਰਵਾਰ) ਹੋਵੇਗੀ ਅਤੇ ਨਾਮਜ਼ਦਗੀਆਂ ਵਾਪਿਸ ਲੈਣ ਦੀ ਆਖ਼ਰੀ ਮਿਤੀ 06 ਦਸੰਬਰ 2025 (ਸ਼ਨੀਵਾਰ) ਸ਼ਾਮ 03 ਵਜੇ ਤੱਕ ਹੋਵੇਗੀ।

            ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਸਾਰੇ ਨਾਮਜ਼ਦਗੀ ਪੱਤਰਾਂ ਨਾਲ ਨਿਰਧਾਰਿਤ ਹਲਫ਼ੀਆ ਬਿਆਨ ਅਤੇ ਉਮੀਦਵਾਰ ਰਾਜਨੀਤਿਕ ਪਾਰਟੀ ਵੱਲੋਂ ਖੜ੍ਹਾ ਕੀਤੇ ਜਾਣ ਦੀ ਸੂਰਤ ਵਿੱਚ ਸਬੰਧਤ ਰਾਜਨੀਤਿਕ ਪਾਰਟੀ ਦਾ ਅਧਿਕਾਰਤ ਪੱਤਰ ਨਾਲ ਲੱਗਿਆ ਹੋਣਾ ਚਾਹੀਦਾ ਹੈ।

            ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਚੋਣ ਮਿਤੀ 14 ਦਸੰਬਰ 2025 (ਐਤਵਾਰ) ਨੂੰ ਸਵੇਰੇ 08 ਵਜੇ ਤੋਂ ਸ਼ਾਮ ਦੇ 04 ਵਜੇ ਤੱਕ ਬੈਲਟ ਪੇਪਰਾਂ ਦੀ ਵਰਤੋਂ ਨਾਲ ਹੋਵੇਗੀ। ਪੋਲ ਹੋਈਆਂ ਵੋਟਾਂ ਦੀ ਗਿਣਤੀ ਮਿਤੀ 17 ਦਸੰਬਰ 2025 (ਬੁੱਧਵਾਰ) ਨੂੰ ਇਸ ਮੰਤਵ ਲਈ ਸਥਾਪਿਤ ਕੀਤੇ ਗਏ ਗਿਣਤੀ ਕੇਂਦਰਾਂ ਵਿਖੇ ਹੋਵੇਗੀ।

            ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ 988 ਗ੍ਰਾਮ ਪੰਚਾਇਤਾਂ ਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਦੇ 23 ਜੋਨਾਂ ਵਿੱਚ ਵੰਡੀਆਂ ਹੋਈਆਂ ਹਨ ਜਦਕਿ ਪੰਚਾਇਤ ਸੰਮਤੀ ਪਟਿਆਲਾ ਦੇ 16 ਜੋਨ, ਪੰਚਾਇਤ ਸੰਮਤੀ ਪਟਿਆਲਾ ਦਿਹਾਤੀ ਦੇ 15 ਜੋਨ, ਪੰਚਾਇਤ ਸੰਮਤੀ ਸਨੌਰ ਦੇ 19 ਜੋਨ, ਪੰਚਾਇਤ ਸੰਮਤੀ ਭੁੱਨਰਹੇੜੀ ਦੇ 19 ਜੋਨ, ਪੰਚਾਇਤ ਸੰਮਤੀ ਰਾਜਪੁਰਾ ਦੇ 15 ਜੋਨ, ਪੰਚਾਇਤ ਸੰਮਤੀ ਘਨੌਰ ਦੇ 16 ਜੋਨ, ਪੰਚਾਇਤ ਸੰਮਤੀ ਸ਼ੰਭੂ ਕਲਾਂ ਦੇ 19 ਜੋਨ, ਪੰਚਾਇਤ ਸੰਮਤੀ ਸਮਾਣਾ ਦੇ 15 ਜੋਨ, ਪੰਚਾਇਤ ਸੰਮਤੀ ਨਾਭਾ ਦੇ 25 ਜੋਨ ਅਤੇ ਪੰਚਾਇਤ ਸੰਮਤੀ ਪਾਤੜਾਂ ਦੇ ਵੀ 25 ਜੋਨ ਹਨ।

            ਜ਼ਿਲ੍ਹਾ ਚੋਣ ਅਧਿਕਾਰੀ ਨੇ ਕਿਹਾ ਕਿ ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਲਈ 2,55,000/- ਰੁਪਏ ਅਤੇ ਪੰਚਾਇਤ ਸੰਮਤੀ ਦੇ ਉਮੀਦਵਾਰ ਲਈ 1,10,000/- ਰੁਪਏ ਚੋਣ ਖਰਚੇ ਦੀ ਹੱਦ ਨੋਟੀਫਾਈ ਕੀਤੀ ਗਈ ਹੈ।ਜਦਕਿ ਨਾਮਜਦਗੀ ਲਈ ਜ਼ਿਲ੍ਹਾ ਪ੍ਰੀਸ਼ਦ ਲਈ ਫੀਸ 400 ਰੁਪਏ ਅਤੇ ਬਲਾਕ ਸੰਮਤੀ ਲਈ 200 ਰੁਪਏ ਹੈ ਅਤੇ ਅਨੁਸੂਚਿਤ ਜਾਤੀਆਂ ਦੇ ਉਮੀਦਵਾਰਾਂ ਲਈ ਇਹ ਫੀਸ ਅੱਧੀ ਹੋਵੇਗੀ।

          ਜ਼ਿਲ੍ਹਾ ਚੋਣ ਅਧਿਕਾਰੀ ਨੇ ਕਿਹਾ ਕਿ ਚੋਣਾਂ ਦਾ ਇਹ ਪ੍ਰੋਗਰਾਮ ਐਲਾਨਣ ਨਾਲ, ਉਮੀਦਵਾਰਾਂ ਅਤੇ ਰਾਜ ਦੇ ਮਾਰਗ ਦਰਸ਼ਨ ਲਈ ਆਦਰਸ਼ ਚੋਣ ਜਾਬਤਾ ਪਟਿਆਲਾ ਦੀਆਂ ਸਾਰੀਆਂ 988 ਗਰਾਮ ਪੰਚਾਇਤਾਂ, ਜੋ ਕਿ ਸਬੰਧਤ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੇ ਅਧੀਨ ਆਉਂਦੀਆ ਹਨ, ਦੇ ਮਾਲ ਖੇਤਰ ਵਿੱਚ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਇਹ ਚੋਣ ਪ੍ਰਕ੍ਰਿਆ ਖ਼ਤਮ ਹੋਣ ਤੱਕ ਲਾਗੂ ਰਹੇਗਾ। ਉਨ੍ਹਾਂ ਕਿਹਾ ਕਿ ਚੋਣਾਂ ਦੀ ਸਾਰੀ ਪ੍ਰਕ੍ਰਿਆ ਦੀ ਵੀਡੀਓਗ੍ਰਾਫੀ ਕਰਵਾਈ ਜਾਵੇਗੀ।

          ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਆਦਰਸ਼ ਚੋਣ ਜਾਬਤੇ ਦੀ ਕਾਪੀ ਰਾਜ ਚੋਣ ਕਮਿਸ਼ਨ ਦੀ ਵੈਬਸਾਈਟ ਉਪਰ ਉਪਲੱਬਧ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਨਿਯਮਾਂ ਤਹਿਤ ਇਹ ਚੋਣਾਂ ਪੂਰੀ ਤਰ੍ਹਾਂ ਨਿਰਪੱਖ, ਆਜ਼ਾਦਾਨਾਂ ਅਤੇ ਸ਼ਾਂਤਮਈ ਢੰਗ ਨਾਲ ਕਰਵਾਈਆਂ ਜਾਣਗੀਆਂ।ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਚੋਣਾਂ ਨੂੰ ਪਾਰਦਰਸ਼ੀ ਤੇ ਸ਼ਾਂਤਮਈ ਢੰਗ ਨਾਲ ਵਿਰਵਿਘਨ ਕਰਵਾਉਣ ਲਈ ਚੋਣ ਜਾਬਤੇ ਤੇ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ।

          ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਤੇ ਏ.ਡੀ.ਸੀ. ਦਿਹਾਤੀ ਵਿਕਾਸ ਦਮਨਜੀਤ ਸਿੰਘ ਮਾਨ, ਏ.ਡੀ.ਸੀ. ਸ਼ਹਿਰੀ ਵਿਕਾਸ ਡਾ. ਇਸਮਤ ਵਿਜੇ ਸਿੰਘ, ਰਿਟਰਨਿੰਗ ਅਧਿਕਾਰੀ ਬਬਨਦੀਪ ਸਿੰਘ ਵਾਲੀਆ, ਨਮਨ ਮਾਰਕੰਨ, ਨਵਦੀਪ ਕੁਮਾਰ, ਹਰਜੋਤ ਕੌਰ ਮਾਵੀ ਤੇ ਰਿਚਾ ਗੋਇਲ ਸਮੇਤ ਹੋਰ ਅਧਿਕਾਰੀ ਮੌਜੂਦ ਸਨ।

Post Views: 28
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: dc dr. preeti yadavdeputy commissinorheld on 14 dec electionPanchayat Samiti electionsPunjabZila Parishad
Previous Post

29 nov 2025

Next Post

30 nov 2025

Next Post

30 nov 2025

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982

Welcome Back!

Login to your account below

Forgotten Password?

Retrieve your password

Please enter your username or email address to reset your password.

Log In